Breaking News
Home / News / ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀਆਂ 3 ਵੈਬਸਾਈਟਾਂ ਤੋਂ ਇਲਾਵਾ ਹੋਰ ਕੋਈ ਵੈਬਸਾਈਟ ਨਹੀਂ : ਟਿਵਾਣਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀਆਂ 3 ਵੈਬਸਾਈਟਾਂ ਤੋਂ ਇਲਾਵਾ ਹੋਰ ਕੋਈ ਵੈਬਸਾਈਟ ਨਹੀਂ : ਟਿਵਾਣਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀਆਂ 3 ਵੈਬਸਾਈਟਾਂ ਤੋਂ ਇਲਾਵਾ ਹੋਰ ਕੋਈ ਵੈਬਸਾਈਟ ਨਹੀਂ : ਟਿਵਾਣਾ
ਫ਼ਤਹਿਗੜ੍ਹ ਸਾਹਿਬ, 20 ਜੁਲਾਈ ( ) “ਕੁਝ ਦਿਨ ਪਹਿਲੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਿਆਸੀ ਜਥੇਬੰਦੀ ਵੱਲੋਂ ਹਿੰਦ, ਪੰਜਾਬ ਅਤੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੀ ਸਿੱਖ ਕੌਮ ਨੂੰ ਜਾਣਕਾਰੀ ਦਿੰਦੇ ਹੋਏ ਅਤੇ ਸੁਚੇਤ ਕਰਦੇ ਹੋਏ ਪਾਰਟੀ ਦੀਆਂ 2 ਵੈਬਸਾਈਟਾਂ ਸੰਬੰਧੀ ਪ੍ਰੈਸ ਰੀਲੀਜ਼ ਜਾਰੀ ਕੀਤੀ ਗਈ ਸੀ । ਲੇਕਿਨ ਉਸ ਵਿਚ ਅਮਰੀਕਾ ਯੂਨਿਟ ਦੀ ਵੈਬਸਾਈਟ ਦਾ ਵੇਰਵਾ ਦੇਣਾ ਰਹਿ ਗਿਆ ਸੀ । ਇਸ ਲਈ ਸਮੁੱਚੀ ਸਿੱਖ ਕੌਮ ਨੂੰ ਜਾਣਕਾਰੀ ਦਿੰਦੇ ਹੋਏ ਤਿੰਨ ਵੈਬਸਾਈਟਾਂ ਜਿਨ੍ਹਾਂ ਵਿਚ www.akalidalamritsar.in, www.youthakalidalamritsar.in ਤੇ ਅਮਰੀਕਾ ਯੂਨਿਟ ਦੀ www.yadausa.org ਇਹਨਾਂ ਤਿੰਨਾਂ ਵੈਬਸਾਈਟਾਂ ਤੋ ਇਲਾਵਾ ਪਾਰਟੀ ਦੀ ਹੋਰ ਕੋਈ ਵੀ ਵੈਬਸਾਈਟ ਨਹੀਂ ਹੈ ।”
ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਸਮੁੱਚੀ ਸਿੱਖ ਕੌਮ ਨੂੰ ਸੂਚਿਤ ਕਰਦੇ ਹੋਏ ਅਤੇ ਸੁਚੇਤ ਰਹਿਣ ਦੀ ਅਪੀਲ ਕਰਦੇ ਹੋਏ ਦਿੱਤੀ । ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਅਮਰੀਕਾ ਵਿਖੇ ਵਿਚਰ ਰਹੇ ਸਿੱਖ ਨੌਜ਼ਵਾਨਾਂ ਅਤੇ ਹੋਰ ਗੁਰਮੁੱਖਾਂ, ਜਿਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀਆਂ ਨੀਤੀਆਂ ਅਤੇ ਸੋਚ ਤੇ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਜੋ ਸਾਡੀ ਪਾਰਟੀ ਪ੍ਰੋਗਰਾਮਾਂ ਨਾਲ ਸਹਿਮਤ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੈਂਬਰ ਬਣਨਾ ਚਾਹੁੰਦੇ ਹਨ, ਉਹ ਆਨਲਾਈਨ http://yadausa.org/online-membership-form/ਤੇ ਮੈਬਰ ਬਣ ਸਕਦੇ ਹਨ ।

About admin

Check Also

ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ਅਤੇ ਟਰਾਂਟੋ ਸਥਿਤ ਭਾਰਤੀ ਕਾਂਸਲੇਟ ਨੂੰ ਕੈਨੇਡਾ ਤੋਂ ਕੱਢਿਆ ਜਾਵੇ….ਹੰਸਰਾ

ਟਰਾਂਟੋ (ਜੁਲਾਈ 31 2017) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵਲੋਂ ਔਟਵਾ ਸਥਿਤ ਭਾਰਤੀ ਹਾਈ ਕਮਿਸ਼ਨਰ ...

Leave a Reply

Your email address will not be published. Required fields are marked *